Skip to content

ਪੁਲਿਸ ਦੀ ਹਿਰਾਸਤ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਤੁਰੰਤ ਮੁਕਤ ਕਰਵਾਉਣ ਦੀ ਮੰਗ || The issue of immediate release of Sri Guru Granth Sahib ji from police custody

The issue of immediate release of Sri Guru Granth Sahib ji from police custody
The issue of immediate release of Sri Guru Granth Sahib ji from police custody
Share Facebook X WhatsApp Telegram Email
View in ePaper

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ, ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਬੇਨਤੀ ਕੀਤੀ ਹੈ ਕਿ ਉਹ ਕਤਰ ਵਿਚ ਪੁਲਿਸ ਹਿਰਾਸਤ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪਾਂ ਨੂੰ ਤੁਰੰਤ ਰਿਹਾਅ ਕਰਨ ਦਾ ਮੁੱਦਾ ਉਠਾਉਣ।

ਬਠਿੰਡਾ ਦੀ ਐਮ ਪੀ ਨੇ ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਅੱਠ ਮਹੀਨੇ ਪਹਿਲਾਂ ਪੁਲਿਸ ਦੁਆਰਾ ਜ਼ਬਤ ਕੀਤੇ ਗਏ ਇਹ ਦੋ ਪਵਿੱਤਰ ਸਰੂਪ ਸਿੱਖ ਸੰਗਤ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਉਹਨਾਂ ਇਹ ਵੀ ਦੱਸਿਆ ਕਿ ਪਿਛਲੇ ਲਗਭਗ 35 ਸਾਲਾਂ ਤੋਂ ਦੋਹਾ ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦਾ ਪ੍ਰਕਾਸ਼ ਹੋ ਰਿਹਾ ਸੀ।

ਹਰਸਿਮਰਤ ਕੌਰ ਬਾਦਲ ਨੇ ਆਪਣੇ ਪੱਤਰ ਵਿੱਚ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਪਵਿੱਤਰ ਸਰੂਪਾਂ ਨੂੰ ‘ਕੇਸ ਪ੍ਰਾਪਰਟੀ’ ਦੇ ਤੌਰ ਤੇ ਰੱਖੇ ਜਾਣ ਕਾਰਨ ਦੋਹਾ ਵਿੱਚ ਸਿੱਖ ਸੰਗਤ ਦੇ ਮਨ ਵਿੱਚ ਡੂੰਘੀ ਚਿੰਤਾ ਪੈਦਾ ਹੋਈ ਹੈ। ਸੰਗਤ ਨੇ ਸਰੂਪਾਂ ਨੂੰ ਹਿਰਾਸਤ ਵਿਚੋਂ ਮੁਕਤ ਕਰਵਾਉਣ ਲਈ ਵਾਰੰ-ਵਾਰ ਕੋਸ਼ਿਸ਼ਾਂ ਕੀਤੀਆਂ ਹਨ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਇਲਾਵਾ, ਇਹ ਮਾਮਲਾ ਕਤਰ ਤੇ ਹੋਰ ਥਾਵਾਂ ਵਿੱਚ ਰਹਿੰਦੀ ਸਿੱਖ ਸੰਗਤ ਨੂੰ ਵੀ ਪ੍ਰੇਸ਼ਾਨ ਕਰ ਰਿਹਾ ਹੈ।

The issue of immediate release of Sri Guru Granth Sahib ji from police custody