Skip to content

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਕੀਤਾ ਜਾਵੇਗਾ ਨਿੱਘਾ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਕੀਤਾ ਜਾਵੇਗਾ ਨਿੱਘਾ ਸਵਾਗਤ
Share Facebook X WhatsApp Telegram Email
View in ePaper

ਜਲੰਧਰ 10 ਨਵੰਬਰ (ਰਾਜੂ ਸੇਠ ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ 12 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।

ਇਸ ਸਬੰਧੀ ਮਨਿੰਦਰ ਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਨਵੰਬਰ ਦਿਨ ਮੰਗਲਵਾਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਮੌਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸੰਗਤਾਂ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਅਗਵਾਈ ਹੇਠ ਮਿਲਾਪ ਚੌਂਕ ਵਿਖੇ ਸਵੇਰੇ 11 ਵਜੇ ਨਿੱਘਾ ਸਵਾਗਤ ਕੀਤਾ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਸਹਿਬਾਨ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ ਜੀ। District Akali Dal Jalandhar city will give a warm welcome to Nagar Kirtan being organized dedicated to the birth anniversary of Sri Guru Nanak Dev ji