Skip to content

ਗਰਭਵਤੀ ਔਰਤਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ|

Special Camp for Pregnancy Check-up Organized for Pregnant Women
Special Camp for Pregnancy Check-up Organized for Pregnant Women
Share Facebook X WhatsApp Telegram Email
View in ePaper

ਆਦਮਪੁਰ (09-01-25): ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਸਿਵਲ ਸਰਜਨ ਡਾ. ਗੁਰਮੀਤ ਲਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਜੀ ਦੀ ਅਗਵਾਈ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਲਈ ਸੀ.ਐਚ.ਸੀ ਆਦਮਪੁਰ ਵਿਖੇ ਕੈਂਪ ਲਗਾਇਆ ਗਿਆ। ਇੱਥੇ ਗਰਭਵਤੀ ਔਰਤਾਂ ਦੇ ਹਰ ਤਰ੍ਹਾਂ ਦੇ ਟੈਸਟ ਕੀਤੇ ਗਏ ਅਤੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਲਾਹ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਜਣੇਪੇ ਤੋਂ ਬਾਅਦ ਪਰਿਵਾਰ ਨਿਯੋਜਨ ਦੇ ਅਸਥਾਈ ਸਾਧਨ ਅਪਣਾਉਣ ਲਈ ਵੀ ਕਿਹਾ ਗਿਆ।

ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਜੱਚਾ-ਬੱਚਾ ਦੀ ਤੰਦਰੁਸਤੀ ਲਈ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰ ਮਹੀਨੇ ਦੀ 09 ਅਤੇ 23 ਤਾਰੀਖ ਨੂੰ ਲੱਗਣ ਵਾਲੇ ਕੈਂਪ ਮਹੱਤਵਪੂਰਨ ਹਨ। ਇਸ ਦਿਨ ਬਲਾਕ ਦੀਆਂ ਗਰਭਵਤੀ ਔਰਤਾਂ ਅਤੇ ਖਾਸ ਤੌਰ ‘ਤੇ ਹਾਈ ਰਿਸਕ ਗਰਭਵਤੀਆਂ ਦਾ ਮਾਹਰ ਡਾਕਟਰ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਇਸ ਦੌਰਾਨ ਆਸ਼ਾ ਵਰਕਰਾਂ ਉਹਨਾਂ ਦੇ ਨਾਲ ਹੁੰਦੀਆਂ ਹਨ, ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਕੈਂਪ ‘ਚ ਜਾਂਚ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਏਐਨਐਮ ਵੱਲੋਂ ਘਰ ਜਾ ਕੇ ਵੀ ਉਹਨਾਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋੜ ਮੁਤਾਬਕ ਸਲਾਹ ਦਿੱਤੀ ਜਾਂਦੀ ਹੈ।