Skip to content

20 ਮਈ ਦੀ ਕੌਮੀ ਹੜਤਾਲ ਸੰਬੰਧੀ ਪ ਸ ਸ ਫ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

PSSF Sends Notice to Punjab Government Regarding May 20 Nationwide Strike
PSSF Sends Notice to Punjab Government Regarding May 20 Nationwide Strike
Share Facebook X WhatsApp Telegram Email
View in ePaper

ਜਲੰਧਰ:06 ਮਈ (ਰਾਜੂ ਸੇਠ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁੱਖ ਦਫ਼ਤਰ 1406-22 ਬੀ, ਚੰਡੀਗੜ੍ਹ , ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਵਿੱਚ ਸਹਾਇਕ ਕਮਿਸ਼ਨਰ(ਜਨਰਲ) ਜਲੰਧਰ ਸ.ਲਵਦੀਪ ਸਿੰਘ ਦੇ ਰਾਹੀਂ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ 20 ਮਈ ਦੀ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੀਤੀ ਜਾ ਰਹੀ ਕੌਮੀ ਪੱਧਰ ਦੀ ਹੜਤਾਲ ਵਿੱਚ ਸ਼ਮੂਲੀਅਤ ਕਰਨ ਸੰਬੰਧੀ ਮੰਗ ਪੱਤਰ ਅਤੇ ਨੋਟਿਸ ਭੇਜਿਆ ਗਿਆ।

ਇਸ ਸਮੇਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪ ਸ ਸ ਫ‌ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਪੀ ਐੱਫ ਆਰ ਡੀ ਏ ਬਿੱਲ ਰੱਦ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਤੁਰੰਤ ਬੰਦ ਕਰਨ,ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਅੱਠਵੇਂ ਪੇ ਕਮਿਸ਼ਨ ਨੂੰ ਨਿਯੁਕਤ ਕਰਨ , ਮੁਲਾਜ਼ਮਾਂ ਵਿਰੋਧੀ ਸੰਵਿਧਾਨ ਦੀਆਂ ਧਾਰਾਵਾਂ ਨੂੰ ਰੱਦ ਕਰਨ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਨ ਆਦਿ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਲਗਾਤਾਰ ਸੰਘਰਸ਼ਸ਼ੀਲ ਹਨ,ਪਰ ਫਿਰ ਵੀ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜਾਂ ਦੀਆਂ ਸਰਕਾਰਾਂ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਉਪਰੋਕਤ ਮੰਗਾਂ ਨੂੰ ਲਗਾਤਾਰ ਦਰ ਕਿਨਾਰ ਕਰਦੀਆਂ ਹੋਈਆਂ, ਕਾਰਪੋਰੇਟ ਘਰਾਣਿਆਂ ਨੂੰ ਬੇਸ਼ਕੀਮਤੀ ਲਾਭ ਦੇਣ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਤੇਜ਼ੀ ਨਾਲ ਕਰਨ ਦੇ ਰਾਹੇ ਤੁਰੀਆਂ ਹੋਈਆਂ ਹਨ। ਜਿਸ ਕਾਰਨ ਸਮੂਹ ਵਰਗਾਂ ਦੇ ਮੁਲਾਜ਼ਮਾਂ ਅਤੇ ਕਿਰਤੀਆਂ ਵਿੱਚ ਅਥਾਹ ਗੁੱਸਾ ਫੈਲਿਆ ਹੋਇਆ ਹੈ, ਜਿਸ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਦੇਸ਼ ਭਰ ਵਿੱਚ ਕੌਮੀ ਹੜਤਾਲ ਕਰਨ ਦਾ ਐਲਾਨ ਕੀਤਾ ਹੋਇਆ ਹੈ ਤਾਂ ਜ਼ੋ ਉਪਰੋਕਤ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਤੇ ਦਬਾਅ ਬਣਾਇਆ ਜਾ ਸਕੇ ਅਤੇ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਮਜ਼ਬੂਰ ਕੀਤਾ ਜਾ ਸਕੇ। 20 ਮਈ ਦੀ ਕੌਮੀ ਹੜਤਾਲ ਦਾ ਮੰਗ ਪੱਤਰ ਅਤੇ ਹੜਤਾਲ ਵਿੱਚ ਸ਼ਮੂਲੀਅਤ ਕਰਨ ਦਾ ਨੋਟਿਸ ਭੇਜਣ ਸਮੇਂ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੂਬਾ ਕਮੇਟੀ ਮੈਂਬਰ ਤਰਸੇਮ ਮਾਧੋਪੁਰੀ, ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜ਼ਿਲ੍ਹਾ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਕਮਲਦੇਵ ਸਿੰਘ ਅਤੇ ਮਨੋਹਰ ਲਾਲ ਆਦਿ ਸਾਥੀ ਹਾਜ਼ਰ ਸਨ।