ePaper Reading mode

Rzana Punjab ePaper

Wednesday, 29 April 2026

ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਮਨਜੀਤ ਮਾਨ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਿਲਿਆ

ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਮਨਜੀਤ ਮਾਨ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਿਲਿਆ
ਕੁੱਝ ਮਹੀਨੇ ਪਹਿਲਾਂ ਲੜਕੀ ਦੀ ਭੇਦਭਰੀ ਹਾਲਤ ਵਿੱਚ ਹੋਈ ਮੌਤ ਬੁਝਾਰਤ ਬਣੀ ਜਲੰਧਰ 29 ਅਪ੍ਰੈਲ ਬੀਤੇ ਕੁਝ ਮਹੀਨੇ ਪਹਿਲਾਂ ਥਾਣਾ ਗੜ੍ਹਾ ਦੇ ਅਧੀਨ ਪੈਂਦੇ ਏਰੀਏ ਵਿੱਚ ਸਾਨੀਆ ਗਿਲ ਜਿਸ ਦੀ ਫੰਦੇ ਨਾਲ ਲਟਕਦੇ ਹੋਏ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਸੀ! ਜਿਸ ਦੀ ਉਸ ਦੇ ਪਿਤਾ ਮਲਕੀਤ ਸਿੰਘ ਤੇ ਉਸ ਦੇ ਪਰਿਵਾਰ ਵੱਲੋਂ ਕਿਸੇ ਸਾਜਿਸ਼ ਦੀ ਅਸ਼ੰਕਾ ਜਾਹਿਰ ਕੀਤੀ ਗਈ ਸੀ! ਜਿਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਜਲੰਧਰ ਨੂੰ ਦਿੱਤੀ ਗਈ ਜੋ ਥਾਣਾ ਗੜ੍ਹਾ ਨੂੰ ਮਾਰਕ ਕੀਤੀ ਗਈ ਸੀ! ਪਰ ਅੱਜ ਤੱਕ ਉਸ ਉੱਪਰ ਕੋਈ ਕਾਰਵਾਈ ਨਾ ਹੋਣ ਕਰਕੇ ਪੀੜ੍ਹਤ ਪਰਿਵਾਰ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋ ਰਿਹਾ ਹੈ ਅਤੇ ਪੀੜ੍ਹਤ ਪਰਿਵਾਰ ਦੇ ਨਾਲ ਅੱਜ ਜਰਨਲਿਸਟ ਪ੍ਰੈੱਸ ਕਲੱਬ ਦਾ ਇੱਕ ਵਫਦ ਸੂਬਾ ਪ੍ਰਧਾਨ ਮਨਜੀਤ ਮਾਨ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਮੈਡਮ ਧਨਪ੍ਰੀਤ ਕੌਰ ਨੂੰ ਮਿਲਿਆ ਅਤੇ ਵਫ਼ਦ ਨੂੰ ਸਾਰੇ ਹਾਲਾਤ ਤੋਂ ਜਾਣੂ ਕਰਵਾਇਆ ਗਿਆ! ਪੁਲਿਸ ਕਮਿਸ਼ਨਰ ਜਲੰਧਰ ਨੇ ਇਸ ਉੱਪਰ ਜਲਦੀ ਠੋਸ ਕਾਰਵਾਈ ਕਰਨ ਦਾ ਭਰੋਸਾ ਦਿੱਤਾ! ਜਰਨਲਿਸਟ ਪ੍ਰੈਸ ਕਲੱਬ ਦੇ ਸੂਬਾ ਪ੍ਰਧਾਨ ਮਨਜੀਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਿ ਜੋ ਕੁਝ ਮਹੀਨੇ ਪਹਿਲਾਂ ਸਾਨੀਆ ਗਿੱਲ ਦੇ ਪਰਿਵਾਰ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਉਸ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ! ਸੂਬਾ ਪ੍ਰਧਾਨ ਮਨਜੀਤ ਮਾਨ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੀੜ੍ਹਤ ਪਰਿਵਾਰ ਨੂੰ ਜਲਦੀ ਇਨਸਾਫ ਨਾ ਮਿਲਿਆ ਤਾਂ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਲੋਕ ਹਿੱਤੂ ਜਥੇਬੰਦੀਆਂ ਨੂੰ ਨਾਲ ਲੈਕੇ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਇਸ ਮੌਕੇ ਪੱਤਰਕਾਰ ਭਾਈਚਾਰਾ ਇਸ ਮੌਕੇ ਤੇ ਹਾਜ਼ਿਰ ਸਨ