ePaper Reading mode

Rzana Punjab ePaper

Friday, 30 May 2025

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਖ਼ਿਲਾਫ਼ ਨਿਗਰਾਨ ਇੰਜੀਨੀਅਰ ਜਲੰਧਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ: ਵਿਰਦੀ

Monitoring Engineers Protest Outside Jalandhar Office Against Panchayatisation of Water Supply Schemes: Virdi
Monitoring Engineers Protest Outside Jalandhar Office Against Panchayatisation of Water Supply Schemes: Virdi

09 ਜੂਨ ਨੂੰ ਜਲ ਸਪਲਾਈ ਦੇ ਹੈੱਡ ਆਫ਼ਿਸ ਮੋਹਾਲੀ ਵਿਖੇ ਹੋਵੇਗਾ ਧਰਨਾ ਪ੍ਰਦਰਸ਼ਨ: ਸੇਖੋਂ

ਜਲੰਧਰ :( ਰਾਜੂ ਸੇਠ) ਪੀ.ਡਬਲਿਊ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜੋਨ ਜਲੰਧਰ ਕਪੂਰਥਲਾ ਵੱਲੋਂ ਜਥੇਬੰਦੀ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਜਲੰਧਰ ਦੇ ਦਫ਼ਤਰ ਅੱਗੇ ਜਲ ਸਪਲਾਈ ਸਕੀਮਾਂ ਦੇ ਪੰਚਾਇਤੀ ਕਰਨ ਖਿਲਾਫ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਅਮਰੀਕ ਸਿੰਘ ਸੇਖੋਂ, ਪੁਸ਼ਪਿੰਦਰ ਕੁਮਾਰ ਵਿਰਦੀ, ਸੰਜੀਵ ਕੌਂਡਲ, ਤਰਸੇਮ ਮਾਧੋਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀ ਕਰਨ ਦੀ ਆੜ ਹੇਠ ਨਿਜੀਕਰਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਨਾਲ ਆਮ ਲੋਕਾਂ ਤੋਂ ਸਾਫ਼ ਪੀਣ ਵਾਲੇ ਪਾਣੀ ਦਾ ਹੱਕ ਵੀ ਖੋਹਿਆ ਜਾ ਰਿਹਾ ਹੈ। ਜਲ ਸਪਲਾਈ ਵਿਭਾਗ ਦੇ ਨਿੱਜੀਕਰਣ ਹੋਣ ਨਾਲ ਸਾਫ਼ ਪੀਣ ਵਾਲਾ ਪਾਣੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗਾ। ਪੰਚਾਇਤਾਂ ਕੋਲ ਆਮਦਨ ਦੇ ਸਾਧਨ ਅਤੇ ਤਕਨੀਕੀ ਤਜ਼ਰਬਾ ਨਾ ਹੋਣ ਕਰਕੇ ਪੰਚਾਇਤਾਂ ਦੇ ਹਵਾਲੇ ਕੀਤੀਆਂ ਜਾਣ ਵਾਲੀਆਂ ਜਲ ਸਪਲਾਈ ਸਕੀਮਾਂ ਬੰਦ ਹੋ ਜਾਣਗੀਆਂ। ਜਿਸ ਕਾਰਨ ਲੋਕਾਂ ਨੂੰ ਮਹਿੰਗੇ ਭਾਅ ਪੀਣ ਵਾਲਾ ਪਾਣੀ ਖਰੀਦਣਾ ਪਵੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਖ ਵੱਖ ਵਿਭਾਗਾਂ ਵਿੱਚ ਹਜ਼ਾਰਾਂ ਨੌਕਰੀਆਂ ਦੇਣ ਦੇ ਦਮਗਜ਼ੇ ਮਾਰਦੀ ਹੈ ਤੇ ਦੂਜੇ ਪਾਸੇ ਜਲ ਸਪਲਾਈ ਸਕੀਮਾਂ ਤੇ 15-15 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਪੰਚਾਇਤੀਕਰਨ/ ਨਿੱਜੀਕਰਣ ਦੇ ਨਾਂ ਤੇ ਕੱਢਣ ਦੀ ਤਿਆਰੀ ਕਰ ਰਹੀ ਹੈ ।ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਤੇ ਨਵੀਂ ਭਰਤੀ ਕੀਤੀ ਜਾਵੇ, ਠੇਕੇ ਤੇ ਕੰਮ ਕਰ ਰਹੇ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਪੱਕੇ ਕੀਤਾ ਜਾਵੇ, ਇਨਲਸਿਟਮੈਟ ਅਤੇ ਆਊਟਸੋਰਸਿੰਗ ਦੇ ਕਾਮਿਆਂ ਦੀਆਂ ਉਜ਼ਰਤਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਦਫ਼ਤਰੀ ਕਾਮਿਆਂ ਨੂੰ ਘੱਟੋ ਘੱਟ ਤੀਹ ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ, ਫੀਲਡ ਵਿੱਚ ਕੰਮ ਕਰਦੇ ਦਰਜ਼ਾ ਤਿੰਨ ਅਤੇ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ, 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਅਤੇ ਕਮਾਈ ਛੁੱਟੀ, ਪਾਸਪੋਰਟ ਬਣਾਉਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ ਅਤੇ ਫੀਲਡ ਮੁਲਾਜ਼ਮਾਂ ਦੀਆਂ ਬਦਲੀਆਂ ਦੇ ਅਧਿਕਾਰ ਮੰਡਲ ਦਫ਼ਤਰ ਨੂੰ ਦਿੱਤੇ ਜਾਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨਾ ਬੰਦ ਨਹੀਂ ਕੀਤਾ ਤਾਂ 09 ਜੂਨ ਨੂੰ ਹੈੱਡ ਆਫ਼ਿਸ ਮੋਹਾਲੀ ਵਿਖੇ ਜਲ ਸਪਲਾਈ ਦੇ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕਰਨਗੇ। ਇਸ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਭੁਪਾਲ, ਸੰਜੀਵ ਕੁਮਾਰ,ਰਵੀ ਕੁਮਾਰ, ਰੋਸ਼ਨ ਲਾਲ,ਭੁੱਲਾ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਜਗਤ ਪਾਲ, ਰਾਜਿੰਦਰ ਕੁਮਾਰ, ਸੁਖਵੀਰ ਸਿੰਘ, ਕਰਮਜੀਤ ਸਿੰਘ,ਓਮ ਪ੍ਰਕਾਸ਼,ਹਰੀ ਰਾਮ, ਸਤਵਿੰਦਰ ਸਿੰਘ,ਅਕਲ ਚੰਦ ਸਿੰਘ, ਨਰੇਸ਼ ਨਾਹਰ ਆਦਿ ਸਮੇਤ ਵੱਡੀ ਗਣਿਤੀ ਵਿੱਚ ਮੁਲਾਜ਼ਮ ਸ਼ਾਮਲ ਸਨ।